1ਜੋਤਸ਼ੀ ਉਦੋਂ ਬਹੁਤ ਖੁਸ਼ ਸਨ ਜਦੋਂ ਉਨ੍ਹਾਂ ਨੇ ਤਾਰਾ ਵੇਖਿਆ।"
2ਉਨ੍ਹਾਂ ਨੇ ਉਸ ਘਰ ਵਿੱਚ ਜਾਕੇ ਬਾਲਕ ਨੂੰ ਉਸਦੀ ਮਾਤਾ ਮਰਿਯਮ ਨਾਲ ਦੇਖਿਆ ਅਤੇ ਪੈਰੀਂ ਪੈਕੇ ਉਸ ਨੂੰ ਮੱਥਾ ਟੇਕਿਆ। ਉਨ੍ਹਾਂ ਨੇ ਆਪਣੀਆਂ ਥੈਲੀਆਂ ਖੋਲ੍ਹੀਆਂ ਅਤੇ ਸੋਨੇ, ਲੁਬਾਣ ਅਤੇ ਗੰਧਰਸ ਦੀਆਂ ਸੁਗਾਤਾਂ ਭੇਂਟ ਕੀਤੀਆਂ ਜਿਹੜੀਆਂ ਉਹ ਬਾਲਕ ਵਾਸਤੇ ਲਿਆਏ ਸਨ।"
3ਪਰ ਸੁਫਨੇ ਵਿੱਚ ਪਰਮੇਸ਼ੁਰ ਨੇ ਜੋਤਸ਼ੀਆਂ ਨੂੰ ਖਬਰਦਾਰ ਕੀਤਾ ਕਿ ਉਹ ਹੇਰੋਦੇਸ ਕੋਲ ਫੇਰ ਨਾ ਜਾਣ। ਤਾਂ ਉਹ ਹੋਰ ਰਸਤੇ ਆਪਣੇ ਦੇਸ਼ ਨੂੰ ਮੁੜ ਗਏ।"
4ਯਿਸੂ ਆਪਣੇ ਮਾਤਾ ਪਿਤਾ ਨਾਲ ਮਿਸਰ ਨੂੰ ਜਦੋਂ ਜੋਤਸ਼ੀ ਦੂਰ ਚੱਲੇ ਗਏ, ਤਾਂ ਪ੍ਰਭੂ ਦੇ ਦੂਤ ਨੇ ਯੂਸੁਫ ਦੇ ਸੁਫਨੇ ਵਿੱਚ ਦਰਸ਼ਨ ਦੇਕੇ ਆਖਿਆ, “ਉੱਠ! ਬਾਲਕ ਤੇ ਉਸਦੀ ਮਾਤਾ ਨੂੰ ਲੈ ਕੇ ਮਿਸਰ ਦੇਸ਼ ਵਿੱਚ ਚੱਲਾ ਜਾ। ਅਤੇ ਜਦ ਤੀਕਰ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹਿਣਾ ਕਿਉਂਕਿ ਹੇਰੋਦੇਸ ਬਾਲਕ ਨੂੰ ਮਾਰਣ ਵਾਸਤੇ ਲੱਭੇਗਾ।”"
5ਤਾਂ ਯੂਸੁਫ ਉੱਠਿਆ ਰਾਤੋ-ਰਾਤ ਬਾਲਕ ਅਤੇ ਉਸਦੀ ਮਾਤਾ ਨੂੰ ਨਾਲ ਲੈ ਕੇ ਮਿਸਰ ਵੱਲ ਤੁਰ ਪਿਆ।"

6ਯੂਸੁਫ਼ ਹੇਰੋਦੇਸ ਦੇ ਮਰਨ ਤੱਕ ਮਿਸਰ ਵਿੱਚ ਹੀ ਰਿਹਾ। ਇਹ ਇਸ ਲਈ ਵਾਪਰਿਆ ਤਾਂ ਕਿ ਜਿਹੜਾ ਬਚਨ ਪ੍ਰਭੂ ਨੇ ਨਬੀ ਦੀ ਜ਼ਬਾਨੀ ਆਖਿਆ ਸੀ ਉਹ ਪੂਰਾ ਹੋਵੇ: ਪ੍ਰਭੂ ਨੇ ਆਖਿਆ, “ਮੈਂ ਆਪਣੇ ਪੁੱਤਰ ਨੂੰ ਮਿਸਰ ਵਿੱਚੋਂ ਸੱਦਿਆ।”"
7ਹੇਰੋਦੇਸ ਨੇ ਬੈਤਲਹਮ ਦੇ ਸਭ ਬਾਲ ਮੁੰਡਿਆਂ ਨੂੰ ਮਾਰ ਸੁੱਟਿਆ ਜਦੋਂ ਹੇਰੋਦੇਸ ਨੂੰ ਇਹ ਸਮਝ ਆਈ ਕਿ ਉਸ ਨੂੰ ਜੋਤਸ਼ੀਆਂ ਦੁਆਰਾ ਧੋਖਾ ਦਿੱਤਾ ਗਿਆ ਹੈ, ਤਾਂ ਉਸ ਨੂੰ ਬੜਾ ਕ੍ਰੋਧ ਆਇਆ। ਫ਼ੇਰ ਉਸ ਨੇ ਬੈਤਲਹਮ ਅਤੇ ਆਸੇ-ਪਾਸੇ ਦੇ ਸਾਰੇ ਇਲਾਕਿਆਂ ਦੇ ਬਾਲਕਾਂ ਨੂੰ ਮਾਰਨ ਦਾ ਹੁਕਮ ਦੇ ਦਿੱਤਾ। ਉਸ ਨੇ ਦੋ ਸਾਲ ਅਤੇ ਇਸਤੋਂ ਛੋਟੀ ਉਮਰ ਦੇ ਬਾਲਕਾਂ ਨੂੰ ਮਾਰ ਦੇਣ ਦਾ ਹੁਕਮ ਦੇ ਦਿੱਤਾ ਕਿਉਂਕਿ ਉਸ ਨੇ ਜੋਤਸ਼ੀਆਂ ਤੋਂ ਜਨਮ ਦੇ ਸਹੀ ਸਮੇਂ ਦਾ ਪਤਾ ਲਾਇਆ ਸੀ।"
8ਤਾਂ ਨਬੀ ਯਿਰਮਿਯਾਹ ਦੁਆਰਾ ਬੋਲਿਆ ਪਰਮੇਸ਼ੁਰ ਦਾ ਸ਼ਬਦ ਪੂਰਾ ਹੋ ਗਿਆ ਸੀ:"
9“ਰਾਮਾਹ ਵਿੱਚ ਇੱਕ ਅਵਾਜ਼ ਸੁਣਾਈ ਦਿੱਤੀ। ਰੋਣਾ ਅਤੇ ਵੱਡੇ ਵਿਰਲਾਪ ਨਾਲ ਰਾਖੇਲ ਆਪਣੇ ਬਾਲ ਬੱਚਿਆਂ ਨੂੰ ਰੋਂਦੀ ਹੈ ਅਤੇ ਤਸੱਲੀ ਨਹੀਂ ਚਾਹੁੰਦੀ, ਕਿਉਂਕਿ ਉਸ ਦੇ ਬੱਚੇ ਮਰ ਚੁੱਕੇ ਹਨ।”"
10ਯੂਸੁਫ਼ ਅਤੇ ਮਰਿਯਮ ਮਿਸਰ ਤੋਂ ਮੁੜੇ ਹੇਰੋਦੇਸ ਦੇ ਮਰਨ ਤੋਂ ਬਾਅਦ, ਪ੍ਰਭੂ ਦਾ ਇੱਕ ਦੂਤ ਮਿਸਰ ਵਿੱਚ ਯੂਸੁਫ਼ ਦੇ ਸੁਪਨੇ ਵਿੱਚ ਪ੍ਰਗਟਿਆ।"

11ਦੂਤ ਨੇ ਆਖਿਆ, “ਉੱਠ! ਬਾਲਕ ਅਤੇ ਉਸਦੀ ਮਾਤਾ ਨੂੰ ਲੈ ਕੇ ਇਸਰਾਏਲ ਦੇ ਦੇਸ਼ ਨੂੰ ਜਾ। ਕਿਉਂਕਿ ਜਿਹੜੇ ਲੋਕ ਬਾਲਕ ਨੂੰ ਮਾਰਨਾ ਚਾਹੁੰਦੇ ਸਨ ਉਹ ਹੁਣ ਮਰ ਚੁੱਕੇ ਹਨ।”"
12ਤਦ ਉਹ ਤਿਆਰ ਹੋਇਆ ਅਤੇ ਬਾਲਕ ਅਤੇ ਉਸਦੀ ਮਾਤਾ ਨੂੰ ਨਾਲ ਲੈ ਕੇ ਇਸਰਾਏਲ ਦੇਸ਼ ਨੂੰ ਚੱਲਿਆ ਗਿਆ।"
13ਜਦੋਂ ਯੂਸੁਫ਼ ਨੇ ਸੁਣਿਆ ਕਿ ਅਰਕਿਲਊਸ ਯਹੂਦਿਯਾ ਵਿੱਚ ਆਪਣੇ ਪਿਤਾ ਹੇਰੋਦੇਸ ਦੀ ਮੌਤ ਤੋਂ ਬਾਅਦ ਰਾਜਾ ਬਣ ਗਿਆ ਹੈ ਤਾਂ ਉਹ ਉੱਥੇ ਜਾਣ ਤੋਂ ਡਰਦਾ ਸੀ। ਪਰ ਸੁਪਨੇ ਵਿੱਚ ਪਰਮੇਸ਼ੁਰ ਦੁਆਰਾ ਖ਼ਬਰ ਪਾਕੇ ਉਹ ਗਲੀਲ ਦੇ ਇਲਾਕੇ ਨੂੰ ਚੱਲਿਆ ਗਿਆ।"
14ਯੂਸੁਫ਼ ਨਾਸਰਤ ਨਾਮ ਦੇ ਇੱਕ ਨਗਰ ਵਿੱਚ ਜਾ ਵਸਿਆ ਅਤੇ ਇਸਨੇ ਉਹ ਬਚਨ ਪੂਰਾ ਕਰ ਦਿੱਤਾ ਜਿਹੜਾ ਪਰਮੇਸ਼ੁਰ ਨੇ ਨਬੀਆਂ ਰਾਹੀਂ ਆਖਿਆ ਸੀ। ਕਿ ਉਹ ਇੱਕ ਨਾਸਰੀ ਅਖਵਾਏਗਾ।"
15ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਕੰਮ ਉਨ੍ਹਾਂ ਦਿਨਾਂ ਵਿੱਚ, ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਯਹੂਦਿਯਾ ਦੇ ਉਜਾੜ ਵਿੱਚ ਪ੍ਰਚਾਰ ਕਰਨਾ ਸ਼ੁਰੂ ਕੀਤਾ।"

16ਉਸ ਨੇ ਆਖਿਆ, “ਆਪਣੇ ਦਿਲ ਅਤੇ ਜੀਵਨ ਬਦਲੋ, ਕਿਉਂਕਿ ਸੁਰਗ ਦਾ ਰਾਜ ਜਲਦੀ ਹੀ ਆ ਰਿਹਾ ਹੈ।”"
17ਯੂਹੰਨਾ ਬਪਤਿਸਮਾ ਦੇਣ ਵਾਲਾ ਉਹੀ ਹੈ ਜਿਸਦੇ ਬਾਰੇ ਯਸਾਯਾਹ ਨਬੀ ਦੀ ਜ਼ਬਾਨੀ ਆਖਿਆ ਗਿਆ ਸੀ। ਯਸਾਯਾਹ ਨੇ ਕਿਹਾ: “ਉਜਾੜ ਵਿੱਚ ਇੱਕ ਮਨੁੱਖ ਹੋਕਾ ਦੇ ਰਿਹਾ ਹੈ: ‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ; ਉਸ ਦੇ ਰਾਹਾਂ ਨੂੰ ਸਿਧਿਆਂ ਕਰੋ।’”"
18ਯੂਹੰਨਾ ਦੇ ਕੱਪੜੇ ਊਂਠ ਦੇ ਵਾਲਾਂ ਤੋਂ ਬਣੇ ਸਨ ਅਤੇ ਚੰਮ ਦੀ ਪੇਟੀ ਉਸ ਦੇ ਲੱਕ ਦੇ ਦੁਆਲੇ ਸੀ। ਅਤੇ ਉਸਦਾ ਭੋਜਨ ਟਿੱਡੀਆਂ ਅਤੇ ਜੰਗਲੀ ਸ਼ਹਿਤ ਸੀ।"
19ਯਰੂਸ਼ਲਮ, ਸਾਰੇ ਯਹੂਦਿਯਾ ਅਤੇ ਯਰਦਨ ਨਦੀ ਦੇ ਆਸੇ-ਪਾਸੇ ਦੀਆਂ ਥਾਵਾਂ ਦੇ ਸਭ ਲੋਕ ਉਸਦਾ ਪ੍ਰਚਾਰ ਸੁਣਨ ਲਈ ਆਏ।"
20ਲੋਕਾਂ ਨੇ ਆਪਣੇ ਪਾਪ ਕਬੂਲ ਕੀਤੇ ਅਤੇ ਯੂਹੰਨਾ ਨੇ ਉਨ੍ਹਾਂ ਨੂੰ ਯਰਦਨ ਨਦੀ ਵਿੱਚ ਬਪਤਿਸਮਾ ਦਿੱਤਾ।"

21ਪਰ ਜਦੋਂ ਉਸ ਨੇ ਵੇਖਿਆ ਕਿ ਫ਼ਰੀਸੀਆਂ ਅਤੇ ਸਦੂਕੀਆਂ ਵਿੱਚੋਂ ਬਥੇਰੇ ਉਸ ਕੋਲੋਂ ਬਪਤਿਸਮਾ ਲੈਣ ਆਏ ਹਨ ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਸਾਰੇ ਸੱਪ ਹੋ! ਤੁਹਾਨੂੰ ਪਰਮੇਸ਼ੁਰ ਦੇ ਆਉਣ ਵਾਲੇ ਕਰੋਪ ਤੋਂ ਭੱਜਣਾ ਕਿਸਨੇ ਦੱਸਿਆ ਹੈ?"
You have read Zechariah 1
21 verses