1ਯਿਸੂ ਦਾ ਅਧਿਕਾਰ ਵਾਲਾ ਉਪਦੇਸ਼ “ਦੂਜੇ ਲੋਕਾਂ ਦਾ ਨਿਰਨਾ ਨਾ ਕਰੋ ਤਾਂ ਤੁਹਾਡਾ ਨਿਰਨਾ ਵੀ ਨਹੀਂ ਕੀਤਾ ਜਾਵੇਗਾ।"
2ਜੇਕਰ ਤੁਸੀਂ ਦੂਸਰਿਆਂ ਦਾ ਨਿਰਨਾ ਕਰਦੇ ਹੋ ਤਾਂ ਉਸੇ ਤਰ੍ਹਾਂ ਹੀ ਤੁਹਾਡਾ ਵੀ ਨਿਰਨਾ ਕੀਤਾ ਜਾਵੇਗਾ। ਅਤੇ ਜਿਸ ਮਾਪ ਨਾਲ ਤੁਸੀਂ ਦੂਸਰਿਆਂ ਨੂੰ ਮਿਣਦੇ ਹੋ, ਉਸੇ ਨਾਲ ਤੁਹਾਨੂੰ ਵੀ ਮਿਣਿਆ ਜਾਵੇਗਾ।"
3“ਤੁਸੀਂ ਆਪਣੇ ਭਰਾ ਦੀ ਅੱਖ ਵਿੱਚ ਉਸ ਧੂੜ ਦੇ ਕਣ ਨੂੰ ਕਿਵੇਂ ਵੇਖ ਸੱਕਦੇ ਹੋਂ ਜਦੋਂ ਕਿ ਤੁਸੀਂ ਆਪਣੀ ਅੱਖ ਵਿੱਚਲੇ ਸ਼ਤੀਰ ਨੂੰ ਨਹੀਂ ਵੇਖਦੇ।"
4ਜਾਂ ਤੁਸੀਂ ਆਪਣੇ ਭਰਾ ਨੂੰ ਕਿਵੇਂ ਆਖ ਸੱਕਦੇ ਹੋਂ, ‘ਲਿਆ ਮੈਂ ਤੇਰੀ ਅੱਖ ਵਿੱਚੋਂ ਧੂੜ ਦੇ ਕਣ ਨੂੰ ਕੱਢਾਂ’ ਜਦ ਕਿ ਹਾਲੇ ਵੀ ਤੁਹਾਡੀ ਆਪਣੀ ਅੱਖ ਵਿੱਚ ਸ਼ਤੀਰ ਹੈ?"
5ਤੁਸੀਂ ਕਪਟੀ ਹੋ, ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢੋ ਤਾਂ ਹੀ ਤੁਸੀਂ ਉਸ ਕਣ ਨੂੰ ਕੱਢਣ ਵਾਸਤੇ ਸਪੱਸ਼ਟ ਤੌਰ ਤੇ ਵੇਖ ਸੱਕਦੇ ਹੋਂ।"

6“ਪਵਿੱਤਰ ਵਸਤਾਂ ਕੁੱਤਿਆਂ ਨੂੰ ਨਾ ਪਾਓ ਕਿਉਂਕਿ ਉਹ ਮੁੜ ਤੁਹਾਨੂੰ ਵੱਢਣਗੇ ਅਤੇ ਆਪਣੇ ਮੋਤੀ ਸੂਰਾਂ ਅੱਗੇ ਨਾ ਸੁੱਟੋ ਕਿਉਂਕਿ ਉਹ ਉਨ੍ਹਾਂ ਨੂੰ ਆਪਣੇ ਪੈਰਾਂ ਹੇਠ ਮਿਧ ਦੇਣਗੇ।"
7ਜੋ ਤੁਹਾਨੂੰ ਚਾਹੀਦਾ ਹੈ ਪਰਮੇਸ਼ੁਰ ਕੋਲੋਂ ਮੰਗਣਾ ਜਾਰੀ ਰੱਖੋ “ਜੇਕਰ ਤੁਸੀਂ ਮੰਗਦੇ ਰਹੋਂਗੇ ਤਾਂ, ਤੁਸੀਂ ਪ੍ਰਾਪਤ ਕਰ ਲਵੋਂਗੇ। ਲੱਭੋ, ਤਾਂ ਲੱਭੇਗਾ। ਖੜਕਾਓ, ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਵੇਗਾ।"
8ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ ਅਤੇ ਢੂੰਢਣ ਵਾਲੇ ਨੂੰ ਲੱਭਦਾ ਹੈ ਅਤੇ ਖੜਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ।"
9“ਤੁਹਾਡੇ ਵਿੱਚੋਂ ਕਿਹੜਾ ਐਸਾ ਹੈ, ਕਿ ਜਦੋਂ ਉਸਦਾ ਪੁੱਤਰ ਉਸ ਤੋਂ ਰੋਟੀ ਮੰਗੇ ਤਾਂ ਉਹ ਉਸ ਨੂੰ ਪੱਥਰ ਦੇਵੇਗਾ?"
10ਜੇਕਰ ਉਹ ਇੱਕ ਮੱਛੀ ਮੰਗੇ, ਤਾਂ ਕੀ ਤੁਸੀਂ ਉਸ ਨੂੰ ਸੱਪ ਦੇਵੋਂਗੇ?"

11ਜੇਕਰ ਤੁਸੀਂ ਇੰਨੇ ਦੁਸ਼ਟ ਹੋਕੇ ਵੀ, ਆਪਣੇ ਬੱਚਿਆਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸੁਰਗੀ ਪਿਤਾ, ਮੰਗਣ ਵਾਲਿਆਂ ਨੂੰ, ਕਿੰਨੀਆਂ ਵੱਧ ਚੰਗੀਆਂ ਦਾਤਾਂ ਦੇਵੇਗਾ?"
12ਸਭ ਤੋਂ ਜ਼ਰੂਰੀ ਅਸੂਲ “ਇਸ ਲਈ ਜੋ ਕੁਝ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ, ਉਨ੍ਹਾਂ ਨਾਲ ਵੀ ਉਵੇਂ ਦੀਆਂ ਹੀ ਗੱਲਾਂ ਕਰੋ। ਕਿਉਂਕਿ ਮੂਸਾ ਦੀ ਸ਼ਰ੍ਹਾ ਅਤੇ ਨਬੀਆਂ ਦੀਆਂ ਲਿਖਤਾਂ ਦਾ ਇਹੋ ਨਚੋੜ ਹੈ।"
You have read Zechariah 10
12 verses