1ਯਿਸੂ ਦਾ ਰੋਗੀ ਨੂੰ ਚੰਗਾ ਕਰਨਾ ਜਦੋਂ ਉਹ ਪਹਾੜੀ ਤੋਂ ਉੱਤਰਿਆ ਤਾਂ ਵੱਡੀ ਭੀੜ ਉਸ ਦੇ ਮਗਰ ਲੱਗ ਪਈ।"
2ਇੱਕ ਕੋੜ੍ਹੀ ਨੇ ਯਿਸੂ ਕੋਲ ਆਕੇ ਉਸ ਅੱਗੇ ਮੱਥਾ ਟੇਕਿਆ ਅਤੇ ਕਿਹਾ, “ਪ੍ਰਭੂ ਜੀ ਜੇ ਤੁਸੀਂ ਚਾਹੋ ਤਾਂ ਮੈਨੂੰ ਠੀਕ ਕਰ ਸੱਕਦੇ ਹੋਂ।”"
3ਯਿਸੂ ਨੇ ਆਪਣਾ ਹੱਥ ਫ਼ੈਲਾਇਆ ਅਤੇ ਉਸ ਆਦਮੀ ਨੂੰ ਛੋਹਿਆ ਅਤੇ ਆਖਿਆ, “ਮੈਂ ਤੈਨੂੰ ਠੀਕ ਕਰਨਾ ਚਾਹੁੰਦਾ ਹਾਂ।” ਅਤੇ ਉਸੇ ਵੇਲੇ ਕੋੜ੍ਹੀ ਦਾ ਕੋੜ੍ਹ ਜਾਂਦਾ ਰਿਹਾ।"
4ਤਾਂ ਯਿਸੂ ਨੇ ਉਸ ਨੂੰ ਆਖਿਆ, “ਹੁਣੇ ਜੋ ਕੁਝ ਵਾਪਰਿਆ ਹੈ ਜਾਕੇ ਕਿਸੇ ਨੂੰ ਨਾ ਦੱਸੀਂ, ਪਰ ਜਾਕੇ ਆਪਣੇ ਜਾਜਕ ਨੂੰ ਵਿਖਾਈਂ ਅਤੇ ਮੂਸਾ ਦੀ ਸ਼ਰ੍ਹਾ ਦੇ ਹੁਕਮ ਅਨੁਸਾਰ ਜਾਕੇ ਭੇਟਾ ਚੜ੍ਹਾ ਲੋਕਾਂ ਲਈ ਇਹ ਇੱਕ ਸਾਖੀ ਹੋਵੇਗੀ।”"
5ਯਿਸੂ ਦਾ ਸੂਬੇਦਾਰ ਦੇ ਨੌਕਰ ਨੂੰ ਠੀਕ ਕਰਨਾ ਜਦੋਂ ਯਿਸੂ ਕਫ਼ਰਨਾਹੂਮ ਸ਼ਹਿਰ ਵਿੱਚ ਗਿਆ, ਤਾਂ ਸੂਬੇਦਾਰ ਉਸ ਕੋਲ ਇੱਕ ਬੇਨਤੀ ਲੈ ਕੇ ਆਇਆ,"

6“ਪ੍ਰਭੂ ਜੀ ਮੇਰਾ ਨੌਕਰ ਅਧਰੰਗ ਤੇ ਦਰਦ ਦਾ ਮਾਰਿਆ ਘਰ ਵਿੱਚ ਮੰਜੇ ਤੇ ਬਿਮਾਰ ਪਿਆ ਹੈ।”"
7ਫ਼ੇਰ ਉਸ ਨੇ ਸੂਬੇਦਾਰ ਨੂੰ ਆਖਿਆ, “ਮੈਂ ਆਣਕੇ ਉਸ ਨੂੰ ਚੰਗਾ ਕਰ ਦਿਆਂਗਾ।”"
8ਪਰ ਸੂਬੇਦਾਰ ਨੇ ਉੱਤਰ ਦਿੱਤਾ, “ਪ੍ਰਭੂ ਜੀ ਮੈਂ ਇਸ ਯੋਗ ਨਹੀਂ ਕਿ ਤੁਸੀਂ ਮੇਰੀ ਛੱਤ ਹੇਠ ਆਵੋ, ਜੇਕਰ ਤੁਸੀਂ ਸਿਰਫ਼ ਬਚਨ ਵੀ ਕਰ ਦੇਵੋ ਤਾਂ ਮੇਰਾ ਨੌਕਰ ਚੰਗਾ ਹੋ ਜਾਵੇਗਾ।"
9ਕਿਉਂਕਿ ਮੈਂ ਵੀ ਦੂਜਿਆਂ ਦੇ ਅਧਿਕਾਰ ਹੇਠਾਂ ਇੱਕ ਮਨੁੱਖ ਹਾਂ ਅਤੇ ਸਿਪਾਹੀਆਂ ਨੂੰ ਆਪਣੇ ਅਧਿਕਾਰ ਵਿੱਚ ਰੱਖਦਾ ਹਾਂ ਅਤੇ ਜੇ ਕਿਸੇ ਨੂੰ ਆਖਦਾ ਹਾਂ, ‘ਜਾ!’ ਤਾਂ ਉਹ ਜਾਂਦਾ ਹੈ ਅਤੇ ਜਦ ਦੂਜੇ ਨੂੰ ਕਹਾਂ, ‘ਆ!’ ਤਾਂ ਉਹ ਆਉਂਦਾ ਹੈ, ਅਤੇ ਜਦ ਅਪਣੇ ਨੌਕਰ ਨੂੰ ਕਹਿੰਦਾ ਹਾਂ ਇੰਝ ਕਰ ਤਾਂ ਉਹ ਉਵੇਂ ਕਰਦਾ ਹੈ।”"
10ਯਿਸੂ ਨੇ ਇਹ ਸੁਣਕੇ ਅਚਰਜ ਮੰਨਿਆ ਅਤੇ ਉਨ੍ਹਾਂ ਨੂੰ ਜਿਹੜੇ ਮਗਰ-ਮਗਰ ਆਉਂਦੇ ਸਨ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇਸ ਆਦਮੀ ਵਿੱਚ ਇਸਰਾਏਲ ਦੇ ਕਿਸੇ ਵੀ ਆਦਮੀ ਨਾਲੋਂ ਵੱਧ ਵਿਸ਼ਵਾਸ ਹੈ।"

11ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤ ਸਾਰੇ ਲੋਕ ਪੂਰਬ ਅਤੇ ਪੱਛਮ ਵਿੱਚੋਂ ਆਉਣਗੇ। ਉਹ ਸਵਰਗ ਦੇ ਰਾਜ ਵਿੱਚ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਬੈਠਕੇ ਖਾਣਗੇ।"
12ਪਰ ਉਹ ਲੋਕ ਜਿਨ੍ਹਾਂ ਕੋਲ ਰਾਜ ਹੋਣਾ ਚਾਹੀਦਾ ਹੈ ਬਾਹਰ ਸੁੱਟੇ ਜਾਣਗੇ। ਉਹ ਬਾਹਰ ਹਨੇਰੇ ਵਿੱਚ ਸੁੱਟੇ ਜਾਣਗੇ, ਲੋਕ ਉਸ ਜਗ੍ਹਾ ਚੀਕਣਗੇ ਅਤੇ ਦਰਦ ਨਾਲ ਆਪਣੇ ਦੰਦ ਪੀਸਣਗੇ।”"
13ਤਦ ਯਿਸੂ ਨੇ ਸੂਬੇਦਾਰ ਨੂੰ ਆਖਿਆ, “ਤੂੰ ਘਰ ਜਾ, ਜਿਵੇਂ ਤੂੰ ਵਿਸ਼ਵਾਸ ਕੀਤੀ ਹੈ ਉਹ ਉਵੇਂ ਹੀ ਚੰਗਾ ਕੀਤਾ ਜਾਵੇਗਾ।” ਅਤੇ ਉਸਦਾ ਨੌਕਰ ਉਸੇ ਘੜੀ ਚੰਗਾ ਹੋ ਗਿਆ।"
14ਯਿਸੂ ਦਾ ਬਹੁਤ ਸਾਰੇ ਲੋਕਾਂ ਨੂੰ ਚੰਗਾ ਕਰਨਾ ਯਿਸੂ ਨੇ ਪਤਰਸ ਦੇ ਘਰ ਆਕੇ ਉਸਦੀ ਸੱਸ ਨੂੰ ਤਾਪ ਨਾਲ ਪਈ ਵੇਖਿਆ।"
You have read Zechariah 12
14 verses