1ਤਾਂ ਯਿਸੂ ਨੇ ਉਸਦਾ ਹੱਥ ਛੋਹਿਆ ਅਤੇ ਉਸਦਾ ਤਾਪ ਲਹਿ ਗਿਆ, ਫ਼ੇਰ ਉਸ ਨੇ ਉੱਠ ਕੇ ਉਸਦੀ ਖਾਤਿਰ ਕੀਤੀ।"
2ਜਦੋਂ ਸ਼ਾਮ ਹੋਈ ਤਾਂ ਉਸ ਕੋਲ ਬਹੁਤ ਸਾਰੇ ਅਜਿਹੇ ਲੋਕਾਂ ਨੂੰ ਲਿਆਇਆ ਗਿਆ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਅਤੇ ਯਿਸੂ ਨੇ ਆਪਣੇ ਬਚਨਾਂ ਨਾਲ ਭੂਤਾਂ ਨੂੰ ਕੱਢ ਦਿੱਤਾ ਅਤੇ ਯਿਸੂ ਨੇ ਉਨ੍ਹਾਂ ਸਾਰੇ ਲੋਕਾਂ ਨੂੰ ਚੰਗਿਆਂ ਕਰ ਦਿੱਤਾ ਜੋ ਬਿਮਾਰ ਸਨ।"
3ਉਸ ਨੇ ਇਹ ਨਬੀ ਯਸਾਯਾਹ ਦੇ ਬਚਨਾਂ ਨੂੰ ਪੂਰਾ ਕਰਨ ਲਈ ਕੀਤਾ: “ਉਸਨੇ ਖੁਦ ਸਾਡੀਆਂ ਬਿਮਾਰੀਆਂ ਲੈ ਲਈਆਂ ਅਤੇ ਰੋਗਾਂ ਨੂੰ ਚੁੱਕ ਲਿਆ।”"
4ਯਿਸੂ ਦਾ ਅਨੁਸਰਣ ਜਦੋਂ ਯਿਸੂ ਨੇ ਆਪਣੇ ਆਲੇ-ਦੁਆਲੇ ਭੀੜ ਵੇਖੀ, ਤਾਂ ਉਸ ਨੇ ਆਪਣੇ ਚੇਲਿਆਂ ਨੂੰ ਝੀਲ ਦੇ ਪਰਲੇ ਪਾਰ ਜਾਣ ਲਈ ਕਿਹਾ।"
5ਫ਼ੇਰ ਇੱਕ ਨੇਮ ਦੇ ਉਪਦੇਸ਼ਕ ਨੇ ਯਿਸੂ ਨੂੰ ਕੋਲ ਆਕੇ ਕਿਹਾ, “ਗੁਰੂ ਜੀ ਜਿੱਥੇ ਕਿਤੇ ਵੀ ਤੂੰ ਜਾਵੇਂ ਮੈਂ ਤੇਰੇ ਪਿੱਛੇ ਚੱਲਾਂਗਾ।”"

6ਤਾਂ ਯਿਸੂ ਨੇ ਉਸ ਨੂੰ ਆਖਿਆ, “ਲੂੰਬੜੀਆਂ ਦੇ ਘੁਰਨੇ ਹਨ ਅਤੇ ਪੰਛੀਆਂ ਲਈ ਆਲ੍ਹਣੇ ਹਨ ਪਰ ਮਨੁੱਖ ਦੇ ਪੁੱਤਰ ਨੂੰ ਸਿਰ ਰੱਖ ਕੇ ਆਰਾਮ ਕਰਨ ਲਈ ਕੋਈ ਥਾਂ ਨਹੀਂ ਹੈ।”"
7ਉਸ ਦੇ ਇੱਕ ਦੂਜੇ ਚੇਲੇ ਨੇ ਉਸ ਨੂੰ ਆਖਿਆ, “ਪ੍ਰਭੂ, ਮੈਨੂੰ ਪਰਵਾਨਗੀ ਦਿਓ ਕਿ ਮੈਂ ਪਹਿਲਾਂ ਜਾਕੇ ਆਪਣੇ ਪਿਉ ਨੂੰ ਦਫ਼ਨਾਵਾਂ ਫੇਰ ਮੈਂ ਤੁਹਾਡਾ ਅਨੁਸਰਣ ਕਰਾਂਗਾ।”"
8ਪਰ ਯਿਸੂ ਨੇ ਉਸ ਨੂੰ ਕਿਹਾ, “ਤੂੰ ਮੇਰੇ ਮਗਰ ਚੱਲਿਆ ਆ ਅਤੇ ਮੁਰਦਿਆਂ ਨੂੰ ਆਪਣੇ ਮੁਰਦੇ ਖੁਦ ਦੱਬਣ ਦੇ।”"
9ਯਿਸੂ ਦਾ ਤੂਫਾਨ ਨੂੰ ਰੋਕਣਾ ਜਦੋਂ ਯਿਸੂ ਬੇੜੀ ਉੱਤੇ ਚੜ੍ਹ੍ਹਿਆ ਤਾਂ ਉਸ ਦੇ ਚੇਲੇ ਉਸ ਦੇ ਮਗਰ ਆਏ।"
You have read Zechariah 13
9 verses