1ਝੀਲ ਵਿੱਚ ਇੰਨਾ ਤੂਫਾਨ ਆਇਆ ਕਿ ਬੇੜੀ ਲਹਿਰਾਂ ਵਿੱਚ ਹੀ ਲੁੱਕਦੀ ਜਾ ਰਹੀ ਸੀ। ਪਰ ਯਿਸੂ ਸੌਂ ਰਿਹਾ ਸੀ।"
2ਚੇਲੇ ਉਸ ਕੋਲ ਆਏ ਅਤੇ ਉਸ ਨੂੰ ਜਗਾਇਆ। ਉਨ੍ਹਾਂ ਨੇ ਯਿਸੂ ਨੂੰ ਆਖਿਆ, “ਪ੍ਰਭੂ ਸਾਨੂੰ ਬਚਾਓ, ਅਸੀਂ ਡੁੱਬ ਰਹੇ ਹਾਂ।”"
3ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਇੰਨਾ ਕਿਉਂ ਡਰਦੇ ਹੋ? ਤੁਹਾਨੂੰ ਪੂਰਾ ਵਿਸ਼ਵਾਸ ਨਹੀਂ ਹੈ।” ਤਦ ਉਸ ਨੇ ਉੱਠ ਕੇ ਹਵਾ ਅਤੇ ਲਹਿਰਾਂ ਨੂੰ ਦਬਕਾ ਮਾਰਿਆ। ਫਿਰ ਇੱਕਦਮ ਚੈਨ ਹੋ ਗਿਆ।"
4ਤਾਂ ਉਹ ਮਨੁੱਖ ਹੈਰਾਨ ਹੋਕੇ ਬੋਲੇ, “ਇਹ ਕਿਹੋ ਜਿਹਾ ਪੁਰੱਖ ਹੈ ਕਿ ਹਵਾ ਅਤੇ ਲਹਿਰਾਂ ਵੀ ਇਸਦੀ ਗੱਲ ਮੰਨ ਲੈਦੀਆਂ ਹਨ!”"
5ਯਿਸੂ ਨੇ ਦੋ ਮਨੁੱਖਾਂ ਵਿੱਚੋਂ ਭੂਤ ਕੱਢੇ ਜਦੋਂ ਯਿਸੂ ਝੀਲ ਦੇ ਪਾਰ ਗਦਰੀਨੀਆਂ ਦੇ ਦੇਸ਼ ਵਿੱਚ ਪਹੁੰਚਿਆ, ਤਾਂ ਦੋ ਮਨੁੱਖ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਕਬਰਾਂ ਵਿੱਚੋਂ ਨਿਕਲ ਕੇ ਯਿਸੂ ਕੋਲ ਆਏ ਅਤੇ ਉਹ ਇੰਨੇ ਖਤਰਨਾਕ ਸਨ ਕਿ ਉਸ ਰਸਤੇ ਤੋਂ ਕੋਈ ਲੰਘ ਨਹੀਂ ਸੀ ਸੱਕਦਾ।"

6ਉਨ੍ਹਾਂ ਦੋ ਮਨੁੱਖਾਂ ਨੇ ਉਸ ਨੂੰ ਪੁਕਾਰ ਕੇ ਆਖਿਆ, “ਹੇ ਪਰਮੇਸ਼ੁਰ ਦੇ ਪੁੱਤਰ! ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਮਿਥੇ ਹੋਏ ਵੇਲੇ ਤੋਂ ਪਹਿਲਾਂ ਇੱਥੇ ਸਾਨੂੰ ਦੁੱਖ ਦੇਣ ਆਇਆ ਹੈ?”"
7ਉਨ੍ਹਾਂ ਤੋਂ ਕੁਝ ਦੂਰ, ਉੱਥੇ ਸੂਰਾਂ ਦਾ ਬਹੁਤ ਵੱਡਾ ਇੱਜ਼ੜ ਚਰ ਰਿਹਾ ਸੀ।"
8ਭੂਤਾਂ ਨੇ ਉਸਦੀਆਂ ਮਿੰਨਤਾਂ ਕਰਕੇ ਆਖਿਆ, “ਜੇਕਰ ਤੂੰ ਸਾਨੂੰ ਕੱਢਣਾ ਹੈ ਤਾਂ ਸਾਨੂੰ ਸੂਰਾਂ ਦੇ ਇੱਜੜ ਵਿੱਚ ਘਲ ਦੇ।”"
9ਉਸ ਨੇ ਉਨ੍ਹਾਂ ਨੂੰ ਕਿਹਾ, “ਜਾਓ” ਤਾਂ ਭੂਤ ਨਿਕਲ ਕੇ ਸੂਰਾਂ ਵਿੱਚ ਜਾ ਵੜੇ, ਉਹ ਸੂਰਾਂ ਦਾ ਇੱਜ਼ੜ ਪਹਾੜੀ ਦੀ ਢਲਾਣ ਤੋਂ ਭੱਜਿਆ ਅਤੇ ਝੀਲ ਵਿੱਚ ਡਿੱਗ ਪਿਆ ਅਤੇ ਡੁੱਬ ਗਿਆ।"
10ਤਦ ਸੂਰਾਂ ਦੇ ਇਜ਼ੜ ਦੇ ਰੱਖਵਾਲੇ ਸ਼ਹਿਰ ਅੰਦਰ ਨੂੰ ਭੱਜੇ। ਉਨ੍ਹਾਂ ਨੇ ਸੂਰਾਂ ਅਤੇ ਭੂਤਾਂ ਦੇ ਕਾਬਿਜ਼ ਲੋਕਾਂ ਨਾਲ ਵਾਪਰਨ ਵਾਲੀ ਘਟਨਾ ਦਾ ਵਰਨਣ ਕਰ ਦਿੱਤਾ।"

11ਤਦ ਸਾਰਾ ਨਗਰ ਯਿਸੂ ਨੂੰ ਮਿਲਣ ਲਈ ਆਇਆ ਅਤੇ ਉਸ ਨੂੰ ਉਨ੍ਹਾਂ ਦਾ ਇਲਾਕਾ ਛੱਡਣ ਲਈ ਬੇਨਤੀ ਕੀਤੀ।"
12ਯਿਸੂ ਦਾ ਇੱਕ ਲਕਵੇ ਦੇ ਮਾਰੇ ਆਦਮੀ ਨੂੰ ਠੀਕ ਕਰਨਾ ਯਿਸੂ ਬੇੜੀ ਉੱਤੇ ਚੜ੍ਹਕੇ ਪਾਰ ਲੰਘਿਆ ਅਤੇ ਆਪਣੇ ਨਗਰ ਵੱਲ ਵਾਪਿਸ ਪਰਤਿਆ।"
13ਕੁਝ ਲੋਕ ਇੱਕ ਮੰਜੀ ਉੱਤੇ ਪਏ ਹੋਏ ਇੱਕ ਅਧਰੰਗੀ ਨੂੰ ਉਸ ਕੋਲ ਲਿਆਏ ਅਤੇ ਯਿਸੂ ਨੇ ਉਨ੍ਹਾਂ ਦੀ ਨਿਹਚਾ ਵੇਖਕੇ ਉਸ ਅਧਰੰਗੀ ਨੂੰ ਆਖਿਆ, “ਹੇ ਪੁੱਤਰ! ਹੌਂਸਲਾ ਰੱਖ, ਤੇਰੇ ਸਾਰੇ ਪਾਪ ਮਾਫ ਹੋਏ।”"
14ਕਈ ਨੇਮ ਦੇ ਉਪਦੇਸ਼ਕਾਂ ਨੇ ਇਹ ਗੱਲਾਂ ਸੁਣੀਆਂ ਤਾਂ ਆਪਣੇ ਮਨ ਵਿੱਚ ਕਿਹਾ ਕਿ ਇਹ ਮਨੁੱਖ ਤਾਂ ਪਰਮੇਸ਼ੁਰ ਦੀ ਤਰ੍ਹਾਂ ਬੋਲ ਰਿਹਾ ਹੈ, “ਇਹ ਮਨੁੱਖ ਕੁਫ਼ਰ ਬੋਲਦਾ ਹੈ।”"
15ਯਿਸੂ ਉਨ੍ਹਾਂ ਦੀਆਂ ਸੋਚਾਂ ਨੂੰ ਜਾਣਦਾ ਸੀ, ਉਸ ਨੇ ਆਖਿਆ, “ਤੁਸੀਂ ਕਾਹਨੂੰ ਆਪਣੇ ਮਨ ਵਿੱਚ ਦੁਸ਼ਟ ਵਿੱਚਾਰ ਰੱਖਦੇ ਹੈ?"

16ਕਿਹੜੀ ਗੱਲ ਸੁਖਾਲੀ ਹੈ? ਇਹ ਕਹਿਣਾ ਕਿ ਤੇਰੇ ਪਾਪ ਮਾਫ਼ ਹੋਏ ਜਾਂ ਇਹ ਕਹਿਣਾ ਖੜ੍ਹਾ ਹੋ ਅਤੇ ਤੁਰ? ਪਰ ਮੈਂ ਤੁਹਾਨੂੰ ਵਿਖਾਵਾਂਗਾ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦੀ ਸ਼ਕਤੀ ਹੈ।” ਤਾਂ ਯਿਸੂ ਨੇ ਅਧਰੰਗੀ ਮਨੁੱਖ ਨੂੰ ਕਿਹਾ, “ਖੜ੍ਹਾ ਹੋ, ਆਪਣਾ ਬਿਸਤਰਾ ਚੁੱਕ ਅਤੇ ਘਰ ਚੱਲਿਆ ਜਾ।”"
17ਤਾਂ ਉਹ ਉੱਠ ਕੇ ਆਪਣੇ ਘਰ ਨੂੰ ਤੁਰ ਗਿਆ,"
18ਲੋਕਾਂ ਨੇ ਇਹ ਵੇਖਿਆ ਅਤੇ ਡਰ ਨਾਲ ਘਬਰਾ ਗਏ। ਉਨ੍ਹਾਂ ਨੇ ਆਦਮੀਆਂ ਨੂੰ ਅਜਿਹੀ ਸ਼ਕਤੀ ਦੇਣ ਲਈ ਪਰਮੇਸ਼ੁਰ ਦੀ ਉਸਤਤਿ ਕੀਤੀ।"
19ਯਿਸੂ ਦਾ ਮੱਤੀ ਨੂੰ ਚੁਨਣਾ ਜਦੋਂ ਯਿਸੂ ਉਹ ਜਗ੍ਹਾ ਛੱਡ ਰਿਹਾ ਸੀ, ਤਾਂ ਉਸ ਨੇ ਮੱਤੀ ਨਾਮ ਦੇ ਇੱਕ ਮਨੁੱਖ ਨੂੰ ਮਸੂਲ ਦੀ ਚੌਂਕੀ ਤੇ ਵੇਖਿਆ ਅਤੇ ਉਸ ਨੂੰ ਕਿਹਾ, “ਮੇਰੇ ਮਗਰ ਹੋ ਤੁਰ।” ਅਤੇ ਉਹ ਉੱਠ ਕੇ ਉਸ ਦੇ ਮਗਰ ਹੋ ਤੁਰਿਆ।"
20ਜਦੋਂ ਯਿਸੂ ਮੱਤੀ ਦੇ ਘਰ ਭੋਜਨ ਕਰ ਰਿਹਾ ਸੀ, ਤਾਂ ਬਹੁਤ ਸਾਰੇ ਮਸੂਲੀਏ ਅਤੇ ਪਾਪੀ ਲੋਕ ਆਏ ਅਤੇ ਯਿਸੂ ਅਤੇ ਉਸ ਦੇ ਚੇਲਿਆਂ ਨਾਲ ਖਾਣਾ ਖਾਧਾ।"

21ਫ਼ਰੀਸੀਆਂ ਨੇ ਇਹ ਵੇਖਕੇ ਯਿਸੂ ਦੇ ਚੇਲਿਆਂ ਨੂੰ ਆਖਿਆ, “ਤੁਹਾਡਾ ਗੁਰੂ ਮਸੂਲੀਆਂ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ?”"
You have read Zechariah 14
21 verses