1“ਉਹ ਵਡਭਾਗੇ ਹਨ ਜਿਹੜੇ ਆਤਮਾ ਵਿੱਚ ਗਰੀਬ ਹਨ ਕਿਉਂਕਿ ਸਵਰਗ ਦਾ ਰਾਜ ਉਨ੍ਹਾਂ ਦਾ ਹੈ।"
2ਉਹ ਵਡਭਾਗੇ ਹਨ ਜਿਹੜੇ ਸੋਗ ਕਰਦੇ ਹਨ ਕਿਉਂਕਿ ਉਹ ਸ਼ਾਂਤ ਕੀਤੇ ਜਾਣਗੇ।"
3ਉਹ ਵਡਭਾਗੇ ਹਨ ਜਿਹੜੇ ਦੀਨ ਹਨ ਕਿਉਂਕਿ ਉਹ ਵਾਅਦੇ ਦੀ ਧਰਤੀ ਦੇ ਵਾਰਸ ਹੋਣਗੇ।"
4ਉਹ ਵਡਭਾਗੇ ਹਨ ਜਿਹੜੇ ਧਰਮ ਦੇ ਭੁੱਖੇ ਤੇ ਤਿਹਾਏ ਹਨ ਕਿਉਂਕਿ ਉਹ ਰਜਾਏ ਜਾਣਗੇ।"
5ਉਹ ਵਡਭਾਗੇ ਹਨ ਜਿਹੜੇ ਮਿਹਰਬਾਨ ਹਨ ਕਿਉਂਕਿ ਉਨ੍ਹਾਂ ਤੇ ਮਿਹਰ ਕੀਤੀ ਜਾਵੇਗੀ।"

6ਉਹ ਵਡਭਾਗੇ ਹਨ ਜਿਹੜੇ ਦਿਲੋਂ ਸ਼ੁੱਧ ਹਨ ਕਿਉਂਕਿ ਉਹ ਪਰਮੇਸ਼ੁਰ ਨੂੰ ਵੇਖਣਗੇ।"
7ਉਹ ਵਡਭਾਗੇ ਹਨ ਜਿਹੜੇ ਸ਼ਾਂਤੀ ਲਿਆਉਂਦੇ ਹਨ ਕਿਉਂਕਿ ਉਹ ਪਰਮੇਸ਼ੁਰ ਦੇ ਬੱਚੇ ਅਖਵਾਉਣਗੇ।"
8ਉਹ ਵਡਭਾਗੇ ਹਨ ਜਿਹੜੇ ਸਹੀ ਕਾਰਜ ਕਰਨ ਦੇ ਕਾਰਣ ਸਤਾਏ ਜਾ ਰਹੇ ਹਨ ਕਿਉਂਕਿ ਸਵਰਗ ਦਾ ਰਾਜ ਉਨ੍ਹਾਂ ਦਾ ਹੋਵੇਗਾ।"
9“ਜਦੋਂ ਲੋਕ ਤੁਹਾਡੀ ਬੇਇੱਜ਼ਤੀ ਕਰਨ ਅਤੇ ਤੁਹਾਡੇ ਵਿਰੁੱਧ ਮਾੜਾ ਬੋਲਣ ਅਤੇ ਤੁਹਾਡੇ ਤੇ ਝੂਠੇ ਦੋਸ਼ ਲਾਉਣ ਕਿਉਂਕਿ ਤੁਸੀਂ ਮੇਰੇ ਚੇਲੇ ਹੋ, ਤਾਂ ਤੁਸੀਂ ਧੰਨ ਹੋ।"
10ਖੁਸ਼ ਹੋਵੋ ਅਤੇ ਅਨੰਦ ਮਾਣੋ, ਤੁਸੀਂ ਸਵਰਗ ਵਿੱਚ ਬਹੁਤ ਵੱਡਾ ਫ਼ਲ ਪਾਵੋਗੇ। ਇਸੇ ਤਰ੍ਹਾਂ ਹੀ, ਜੋ ਨਬੀ ਤੁਹਾਥੋਂ ਪਹਿਲਾਂ ਰਹੇ ਉਨ੍ਹਾਂ ਨੂੰ ਵੀ ਲੋਕਾਂ ਨੇ ਕਸ਼ਟ ਦਿੱਤੇ।"

11ਤੁਸੀਂ ਲੂਣ ਅਤੇ ਰੋਸ਼ਨੀ ਵਾਂਗ ਹੋ “ਤੁਸੀਂ ਧਰਤੀ ਦੇ ਲੂਣ ਹੋ। ਪਰ ਜੇਕਰ ਲੂਣ ਬੇਸੁਆਦ ਹੋ ਜਾਵੇ, ਤਾਂ ਇਹ ਫ਼ੇਰ ਕਿਵੇਂ ਸਲੂਣਾ ਹੋ ਸੱਕਦਾ? ਇਹ ਬੇਕਾਰ ਹੈ। ਇਹ ਬਾਹਰ ਸੁੱਟਿਆ ਜਾਵੇ ਅਤੇ ਲੋਕਾਂ ਦੁਆਰਾ ਮਿੱਧਿਆ ਜਾਵੇ।"
You have read Zechariah 5
11 verses