Lumina
Zechariah

Promise of Blessing for Jerusalem

Zechariah 8·Punjabi Bible

1ਸਭ ਲੋਕਾਂ ਨੂੰ ਪਿਆਰ ਕਰੋ “ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ, ‘ਤੁਸੀਂ ਆਪਣੇ ਗੁਆਂਢੀ ਨਾਲ ਵੀ ਪਿਆਰ ਕਰੋ ਅਤੇ ਆਪਣੇ ਵੈਰੀ ਨਾਲ ਵੈਰ ਰੱਖੋ।’"

2ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਵੀ ਪਿਆਰ ਕਰੋ। ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ।"

3ਜੇਕਰ ਤੁਸੀਂ ਅਜਿਹਾ ਕਰੋਂਗੇ, ਫ਼ੇਰ ਤੁਸੀਂ ਆਪਣੇ ਪਿਤਾ ਦੇ ਜਿਹੜਾ ਸਵਰਗ ਵਿੱਚ ਹੈ, ਸੱਚੇ ਪੁੱਤਰ ਹੋਵੋਗੇ, ਕਿਉਂਕਿ ਪਿਤਾ ਆਪਣਾ ਸੂਰਜ, ਬੁਰੇ ਅਤੇ ਭਲੇ ਦੋਹਾਂ ਉੱਪਰ ਹੀ ਚੜ੍ਹਾਉਂਦਾ ਹੈ। ਤੁਹਾਡਾ ਪਿਤਾ ਧਰਮੀਆਂ ਅਤੇ ਕੁਧਰਮੀਆਂ ਉੱਪਰ ਵੀ ਮੀਂਹ ਵਰਸਾਉਂਦਾ ਹੈ।"

4ਜੇਕਰ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ ਤਾਂ ਤੁਹਾਨੂੰ ਕੋਈ ਫ਼ਲ ਨਹੀਂ ਮਿਲੇਗਾ। ਕੀ ਮਸੂਲੀਏ ਵੀ ਇਹੀ ਨਹੀਂ ਕਰਦੇ?"

5ਜੇਕਰ ਤੁਸੀਂ ਸਿਰਫ਼ ਆਪਣੇ ਦੋਸਤਾਂ ਨਾਲ ਚੰਗਾ ਵਰਤਾਓ ਕਰਦੇ ਹੋ ਤਾਂ ਤੁਸੀਂ ਦੂਸਰੇ ਲੋਕਾਂ ਨਾਲੋਂ ਚੰਗੇ ਨਹੀਂ ਹੋ। ਕੀ ਕੁਧਰਮੀ ਵੀ ਅਜਿਹਾ ਨਹੀਂ ਕਰਦੇ?"

Zechariah 8 illustration - Zechariah Chapter 8

6ਸੋ ਜਿਵੇਂ ਤੁਹਾਡਾ ਪਿਤਾ ਜਿਹੜਾ ਸੁਰਗ ਵਿੱਚ ਹੈ, ਸੰਪੂਰਣ ਹੈ ਤਿਵੇਂ ਤੁਸੀਂ ਵੀ ਸੰਪੂਰਣ ਹੋਵੋ।"

7ਯਿਸੂ ਦਾ ਦਾਨ ਕਰਨ ਬਾਰੇ ਉਪਦੇਸ਼ “ਸਾਵੱਧਾਨ ਰਹੋ, ਜਦੋਂ ਤੁਸੀਂ ਚੰਗੇ ਕੰਮ ਕਰੋ, ਲੋਕਾਂ ਦੇ ਸਾਹਮਣੇ ਨਾ ਵਿਖਾਓ ਤਾਂ ਜੋ ਉਹ ਉਸ ਵੱਲ ਧਿਆਨ ਦੇਣ। ਜੇਕਰ ਤੁਸੀਂ ਅਜਿਹਾ ਕਰਦੇ ਹੋ, ਤਾਂ ਤੁਸੀਂ ਤੁਹਾਡੇ ਪਿਤਾ ਕੋਲੋਂ ਜਿਹੜਾ ਸਵਰਗ ਵਿੱਚ ਹੈ ਕੁਝ ਫ਼ਲ ਪ੍ਰਾਪਤ ਨਹੀਂ ਕਰੋਗੇ।"

8“ਸੋ ਜਦ ਵੀ ਤੁਸੀਂ ਲੋੜਵੰਦ ਨੂੰ ਦਾਨ ਕਰੋ ਤਾਂ ਆਪਣੇ ਦਾਨ ਦਾ ਐਲਾਨ ਨਾ ਕਰਵਾਓ ਜਿਵੇਂ ਕਪਟੀ ਪ੍ਰਾਰਥਨਾ ਸਥਾਨਾਂ ਅਤੇ ਰਾਹਾਂ ਵਿੱਚ ਕਰਦੇ ਹਨ। ਉਹ ਲੋਕਾਂ ਤੋਂ ਉਸਤਤਿ ਕਰਾਉਣ ਲਈ ਤੁਰ੍ਹੀਆਂ ਵਜਵਾਉਂਦੇ ਹਨ। ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ, ਉਨ੍ਹਾਂ ਦਾ ਇਹੀ ਫ਼ਲ ਹੈ।"

9ਸੋ ਜਦੋਂ ਤੁਸੀਂ ਗਰੀਬਾਂ ਵਿੱਚ ਦਾਨ ਕਰੋ ਤਾਂ ਗੁਪਤ ਦਾਨ ਕਰੋ। ਕਿਸੇ ਨੂੰ ਪਤਾ ਨਾ ਲੱਗਣ ਦਿਓ ਕਿ ਤੁਸੀਂ ਕੀ ਦੇ ਰਹੇ ਹੋ।"

10ਤੁਹਾਡਾ ਦਾਨ ਗੁਪਤ ਹੋਣਾ ਚਾਹੀਦਾ ਹੈ। ਫ਼ਿਰ ਤੁਹਾਡਾ ਪਿਤਾ, ਜਿਹੜਾ ਵੇਖਦਾ ਹੈ ਕਿ ਗੁਪਤ ਵਿੱਚ ਕੀ ਕੀਤਾ ਗਿਆ ਹੈ, ਤੁਹਾਨੂੰ ਫ਼ਲ ਦੇਵੇਗਾ।"

Zechariah 8 illustration - Zechariah Chapter 8

11ਯਿਸੂ ਦਾ ਪ੍ਰਾਰਥਨਾ ਬਾਰੇ ਉਪਦੇਸ਼ “ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਪਟੀਆਂ ਵਾਂਗ ਨਾ ਕਰੋ ਕਿਉਂਕਿ ਉਹ ਰਾਹਾਂ ਦੇ ਖੂੰਜਿਆਂ ਅਤੇ ਪ੍ਰਾਰਥਨਾ ਸਥਾਨਾਂ ਵਿੱਚ ਖੜ੍ਹੇ ਹੋਕੇ ਪ੍ਰਾਰਥਨਾ ਕਰਨੀ ਪਸੰਦ ਕਰਦੇ ਹਨ ਤਾਂ ਕਿ ਲੋਕ ਉਨ੍ਹਾਂ ਨੂੰ ਵੇਖਣ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫ਼ਲ ਪਾ ਚੁੱਕੇ ਹਨ।"

12ਪਰ ਜਦੋਂ ਤੁਸੀਂ ਪ੍ਰਾਰਥਨਾ ਕਰੋ, ਤਾਂ ਆਪਣੇ ਕਮਰੇ ਵਿੱਚ ਜਾਓ, ਬੂਹਾ ਬੰਦ ਕਰੋ ਅਤੇ ਆਪਣੇ ਪਿਤਾ ਅੱਗੇ ਪ੍ਰਾਰਥਨਾ ਕਰੋ ਜਿਹੜਾ ਕਿ ਗੁਪਤ ਸਥਾਨ ਵਿੱਚ ਹੈ। ਜੋ ਕੰਮ ਗੁਪਤ ਕੀਤੇ ਜਾਂਦੇ ਹਨ ਤੁਹਾਡਾ ਪਿਤਾ ਉਹ ਵੇਖਣ ਦੇ ਯੋਗ ਹੈ। ਉਹ ਤੁਹਾਨੂੰ ਫ਼ਲ ਦੇਵੇਗਾ।"

13“ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਤੁਸੀਂ ਉਨ੍ਹਾਂ ਲੋਕਾਂ ਵਾਂਗ ਨਾ ਕਰੋ ਜੋ ਪਰਮੇਸ਼ੁਰ ਨੂੰ ਨਹੀਂ ਜਾਣਦੇ। ਉਹ ਅਰਥਹੀਣ ਗੱਲਾਂ ਆਖਣੀਆਂ ਜਾਰੀ ਰੱਖਦੇ ਹਨ। ਉਹ ਸੋਚਦੇ ਹਨ, ਪਰਮੇਸ਼ੁਰ ਉਨ੍ਹਾਂ ਨੂੰ ਸੁਣੇਗਾ ਕਿਉਂਕਿ ਉਹ ਵੱਧ ਬੋਲਦੇ ਹਨ।"

14ਸੋ ਤੁਸੀਂ ਉਨ੍ਹਾਂ ਵਰਗੇ ਨਾ ਹੋਵੋ ਕਿਉਂਕਿ ਤੁਹਾਡਾ ਪਿਤਾ ਤੁਹਾਡੇ ਮੰਗਣ ਤੋਂ ਪਹਿਲਾਂ ਹੀ ਜਾਣਦਾ ਹੈ ਕਿ ਤੁਹਾਨੂੰ ਕਿਸ ਵਸਤੂ ਦੀ ਲੋੜ ਹੈ।"

15ਇਸ ਲਈ ਤੁਸੀਂ ਜਦ ਵੀ ਪ੍ਰਾਰਥਨਾ ਕਰੋ ਇਸ ਤਰੀਕੇ ਨਾਲ ਕਰੋ: ‘ਸੁਰਗ ਵਿੱਚ, ਸਾਡੇ ਪਿਤਾ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੇਰਾ ਨਾਂ ਪਵਿੱਤਰ ਮੰਨਿਆ ਜਾਵੇ।"

Zechariah 8 illustration - Zechariah Chapter 8

16ਤੇਰਾ ਰਾਜ ਆਵੇ, ਤੇਰੀ ਮਰਜ਼ੀ, ਜਿਹੜੀ ਸਵਰਗ ਵਿੱਚ ਪੂਰਨ ਹੈ, ਧਰਤੀ ਤੇ ਵੀ ਪੂਰਨ ਹੋਵੇ।"

17ਅੱਜ ਸਾਨੂੰ ਭੋਜਣ ਦਿਓ ਜੋ ਸਾਨੂੰ ਹਰ-ਰੋਜ਼ ਚਾਹੀਦਾ ਹੈ।"

18ਅਤੇ ਤੁਸੀਂ ਸਾਡੇ ਪਾਪ ਮਾਫ਼ ਕਰ ਦਿਓ ਜਿਵੇਂ ਅਸੀਂ ਵੀ ਉਨ੍ਹਾਂ ਨੂੰ ਮਾਫ਼ ਕਰ ਦਿੱਤਾ ਹੈ ਜਿਨ੍ਹਾਂ ਨੇ ਸਾਡਾ ਬੁਰਾ ਕੀਤਾ।"

19ਅਤੇ ਸਾਨੂੰ ਪਰਤਾਵੇ ਵਿੱਚ ਨਾ ਪਾਵੋ, ਸਗੋਂ ਦੁਸ਼ਟ ਤੋਂ ਬਚਾਵੋ।’"

20ਕਿਉਂਕਿ ਜੇਕਰ ਤੁਸੀਂ ਦੂਸਰੇ ਲੋਕਾਂ ਦੀਆਂ ਗ਼ਲਤੀਆਂ ਮਾਫ ਕਰ ਦੇਵੋਂਗੇ, ਤਾਂ ਸੁਰਗ ਵਿੱਚ ਤੁਹਾਡਾ ਸੁਰਗੀ ਪਿਤਾ ਵੀ ਤੁਹਾਡੀਆਂ ਗ਼ਲਤੀਆਂ ਨੂੰ ਮਾਫ਼ ਕਰ ਦੇਵੇਗਾ।"

Zechariah 8 illustration - Zechariah Chapter 8

21ਪਰ ਜੇਕਰ ਤੁਸੀਂ ਉਨ੍ਹਾਂ ਲੋਕਾਂ ਦੀਆਂ ਗਲਤੀਆਂ ਮਾਫ਼ ਨਹੀਂ ਕਰੋਂਗੇ, ਤਾਂ ਸੁਰਗ ਵਿੱਚ ਤੁਹਾਡਾ ਪਿਤਾ ਵੀ ਤੁਹਾਡੀਆਂ ਗਲਤੀਆਂ ਮਾਫ਼ ਨਹੀਂ ਕਰੇਗਾ।"

22ਯਿਸੂ ਦਾ ਵਰਤ ਬਾਰੇ ਉਪਦੇਸ਼ “ਜਦੋਂ ਤੁਸੀਂ ਵਰਤ ਰੱਖੋ ਤਾਂ ਕਪਟੀਆਂ ਵਾਂਗ ਮੂੰਹ ਉਦਾਸ ਨਾ ਬਣਾਓ। ਉਹ ਆਪਣੇ ਮੂੰਹ ਇਸ ਲਈ ਵਿਗਾੜਦੇ ਹਨ ਤਾਂ ਜੋ ਉਹ ਲੋਕਾਂ ਨੂੰ ਵਰਤ ਰੱਖਣ ਵਾਲੇ ਲੱਗਣ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਫ਼ਲ ਪਾ ਚੁੱਕੇ ਹਨ।"

23ਪਰ ਜਦੋਂ ਤੁਸੀਂ ਵਰਤ ਰੱਖੋਂ ਤਾਂ ਆਪਣੇ ਵਾਲਾਂ ਨੂੰ ਤੇਲ ਲਾਓ ਅਤੇ ਆਪਣਾ ਮੂੰਹ ਧੋਵੋ।"

Chapter Complete

You have read Zechariah 8

23 verses