Lumina
Zechariah

Coming of Zion's King

Zechariah 9·Punjabi Bible

1ਤਾਂ ਜੋ ਤੁਸੀਂ ਲੋਕਾਂ ਨੂੰ ਨਹੀਂ ਦਿਖਾ ਰਹੇ ਹੋਵੋਂਗੇ ਕਿ ਤੁਸੀਂ ਵਰਤ ਰੱਖ ਰਹੇ ਹੋ, ਪਰ ਸਿਰਫ਼ ਆਪਣੇ ਪਿਤਾ ਨੂੰ ਦਿਖਾਓ ਜਿਹੜਾ ਕਿ ਗੁਪਤ ਵਿੱਚ ਹੈ। ਤੁਹਾਡਾ ਪਿਤਾ ਜਿਹੜਾ ਗੁਪਤ ਵਿੱਚ ਕੀਤੇ ਨੂੰ ਵੇਖਦਾ ਹੈ ਤੁਹਾਨੂੰ ਫਲ ਦੇਵੇਗਾ।"

2ਦੌਲਤ ਨਾਲੋਂ ਪਰਮੇਸ਼ੁਰ ਵੱਧੇਰੇ ਮਹੱਤਵਪੂਰਣ ਹੈ “ਧਰਤੀ ਉੱਤੇ ਖਜ਼ਾਨੇ ਦਾ ਭੰਡਾਰ ਨਾ ਜੋੜੋ। ਇੱਥੇ ਕੀੜੇ ਅਤੇ ਜੰਗ਼ਾਲ ਧਨ ਨੂੰ ਨਸ਼ਟ ਕਰ ਦਿੰਦਾ ਹੈ ਅਤੇ ਚੋਰ ਸੰਨ੍ਹ ਮਾਰਕੇ ਤੁਹਾਡੀ ਦੌਲਤ ਚੁਰਾ ਲੈ ਜਾਂਦੇ ਹਨ।"

3ਪਰ ਸਵਰਗ ਵਿੱਚ ਖਜ਼ਾਨੇ ਜੋੜੋ। ਸਵਰਗ ਵਿੱਚ ਨਾ ਕੋਈ ਕੀੜਾ ਅਤੇ ਨਾ ਜੰਗਾਲ ਧਨ ਨੂੰ ਨਸ਼ਟ ਕਰਦਾ ਹੈ ਅਤੇ ਨਾ ਹੀ ਚੋਰ ਸੰਨ੍ਹ ਮਾਰਦੇ ਹਨ ਅਤੇ ਚੁਰਾਉਂਦੇ ਹਨ।"

4ਕਿਉਂਕਿ ਜਿੱਥੇ ਤੁਹਾਡਾ ਖਜ਼ਾਨਾ ਹੋਵੇਗਾ ਤੁਹਾਡਾ ਦਿਲ ਵੀ ਉੱਥੇ ਹੀ ਹੋਵੇਗਾ।"

5“ਸ਼ਰੀਰ ਦਾ ਦੀਵਾ ਅੱਖ ਹੈ, ਜੇਕਰ ਤੁਹਾਡੀ ਅੱਖ ਨਿਰਮਲ ਹੈ ਤਾਂ ਤੁਹਾਡਾ ਸਾਰਾ ਸ਼ਰੀਰ ਚਾਨਣ ਨਾਲ ਭਰਪੂਰ ਹੋਵੇਗਾ।"

Zechariah 9 illustration - Zechariah Chapter 9

6ਪਰ ਜੇਕਰ ਤੁਹਾਡੀ ਅੱਖ ਮੈਲੀ ਹੈ, ਤਾਂ ਤੁਹਾਡਾ ਸਾਰਾ ਸ਼ਰੀਰ ਹਨੇਰੇ ਨਾਲ ਭਰਪੂਰ ਹੋਵੇਗਾ। ਸੋ ਜੇਕਰ ਤੁਹਾਡੇ ਅੰਦਰ ਦਾ ਚਾਨਣ ਹਨੇਰਾ ਹੈ ਤਾਂ ਫ਼ਿਰ ਉਹ ਹਨੇਰਾ ਕਿੰਨਾ ਹੋਵੇਗਾ।"

7“ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਇੱਕ ਹੀ ਸਮੇਂ ਨਹੀਂ ਕਰ ਸੱਕਦਾ ਕਿਉਂਕਿ ਇੱਕ ਨਾਲ ਉਹ ਵੈਰ ਅਤੇ ਦੂਜੇ ਨਾਲ ਪ੍ਰੀਤ ਰੱਖੇਗਾ ਜਾਂ ਇੱਕ ਨਾਲ ਉਹ ਮਿਲਿਆ ਰਹੇਗਾ ਅਤੇ ਦੂਜੇ ਨੂੰ ਭੁੱਲ ਜਾਵੇਗਾ। ਇਸ ਲਈ ਤੁਸੀਂ ਪਰਮੇਸ਼ੁਰ ਅਤੇ ਦੌਲਤ ਦੀ ਸੇਵਾ ਇੱਕੋ ਵੇਲੇ ਨਹੀਂ ਕਰ ਸੱਕਦੇ।"

8ਪਰਮੇਸ਼ੁਰ ਦੇ ਰਾਜ ਨੂੰ ਪਹਿਲ “ਇਸ ਕਰਕੇ ਮੈਂ ਤੁਹਾਨੂੰ ਦੱਸਦਾ ਹਾਂ, ਕਿ ਆਪਣੀ ਜ਼ਿੰਦਗੀ ਦੀ ਚਿੰਤਾ ਨਾ ਕਰੋ, ਅਤੇ ਨਾ ਹੀ ਇਸ ਗੱਲ ਦੀ ਕਿ ਤੁਸੀਂ ਕੀ ਖਾਵੋਂਗੇ ਅਤੇ ਕੀ ਪੀਵੋਂਗੇ। ਅਤੇ ਨਾ ਹੀ ਤੁਸੀਂ ਇਸਦੀ ਚਿੰਤਾ ਕਰੋ ਕਿ ਤੁਹਾਨੂੰ ਆਪਣੇ ਸ਼ਰੀਰ ਤੇ ਪਹਿਨਣ ਲਈ ਕਿਸ ਦੀ ਲੋੜ ਹੈ। ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸ਼ਰੀਰ ਵਸਤਰ ਨਾਲੋਂ ਵੱਧ ਮਹੱਤਵਪੂਰਣ ਨਹੀਂ?"

9ਅਕਾਸ਼ ਦੇ ਪੰਛੀਆਂ ਵੱਲ ਧਿਆਨ ਕਰੋ। ਨਾ ਤਾਂ ਉਹ ਬੀਜਦੇ ਹਨ ਤੇ ਨਾ ਹੀ ਵੱਢਦੇ ਹਨ ਨਾ ਹੀ ਭੜੋਲਿਆਂ ਵਿੱਚ ਅਨਾਜ ਇਕੱਠਾ ਕਰਦੇ ਹਨ। ਪਰ ਤੁਹਾਡਾ ਸੁਰਗੀ ਪਿਤਾ ਉਨ੍ਹਾਂ ਦੀ ਪ੍ਰਿਤਪਾਲ ਕਰਦਾ ਹੈ। ਭਲਾ ਤੁਸੀਂ ਉਨ੍ਹਾਂ ਨਾਲੋਂ ਉੱਤਮ ਨਹੀਂ ਹੋ।"

10ਜੇ ਤੁਸੀਂ ਚਿੰਤਾ ਕਰਦੇ ਰਹੋਂਗੇ ਤਾਂ, ਤੁਸੀਂ ਆਪਣੀ ਉਮਰ ਵਿੱਚ ਇੱਕ ਵੀ ਪਲ ਦਾ ਵਾਧਾ ਨਹੀਂ ਕਰ ਸੱਕਦੇ।"

Zechariah 9 illustration - Zechariah Chapter 9

11“ਤੁਸੀਂ ਵਸਤਰਾਂ ਲਈ ਕਿਉਂ ਚਿੰਤਾ ਕਰਦੇ ਹੋ? ਤੁਸੀਂ ਖੇਤ ਵਿੱਚ ਫ਼ਲਾਂ ਨੂੰ ਵੇਖੋ। ਵੇਖੋ ਉਹ ਕਿਵੇਂ ਉੱਥੇ ਵੱਧਦੇ ਹਨ। ਉਹ ਆਪਣੇ ਲਈ ਨਾ ਮਿਹਨਤ ਕਰਦੇ ਹਨ ਨਾ ਕੱਤਦੇ ਹਨ।"

12ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਮਹਾਨ ਅਤੇ ਅਮੀਰ ਰਾਜਾ ਸੁਲੇਮਾਨ ਵੀ, ਇਨ੍ਹਾਂ ਵਿੱਚੋਂ ਇੱਕ ਫ਼ੁੱਲ ਜਿੰਨਾ ਵੀ ਨਹੀਂ ਸਜਿਆ ਹੋਇਆ ਸੀ।"

13ਪਰਮੇਸ਼ੁਰ ਜੰਗਲੀ ਘਾਹ ਨੂੰ ਵੀ ਜਿਹੜਾ ਅੱਜ ਹੈ ਅਤੇ ਭਲਕੇ ਅੱਗ ਵਿੱਚ ਝੋਕਿਆ ਜਾਵੇਗਾ ਅਜਿਹਾ ਪਹਿਨਣ ਪਹਿਨਾਉਂਦਾ ਹੈ। ਤਾਂ ਹੇ ਥੋੜੀ ਪਰਤੀਤ ਵਾਲਿਓ, ਕੀ ਭਲਾ ਪਰਮੇਸ਼ੁਰ ਤੁਹਾਨੂੰ ਉਸਤੋਂ ਵੱਧ ਨਹੀਂ ਪਹਿਨਾਵੇਗਾ?"

14“ਸੋ ਤੁਸੀਂ ਚਿੰਤਾ ਕਰਕੇ ਇਹ ਨਾ ਕਹੋ ਕਿ, ‘ਕੀ ਖਾਵਾਂਗੇ’ ਜਾਂ ‘ਕੀ ਪੀਵਾਂਗੇ’ ਜਾਂ ‘ਕੀ ਪਹਿਨਾਂਗੇ?’"

15ਉਹ ਲੋਕ ਜੋ ਪਰਮੇਸ਼ੁਰ ਨੂੰ ਨਹੀਂ ਜਾਣਦੇ ਉਹ ਇਨ੍ਹਾਂ ਸਭਨਾਂ ਵਸਤਾਂ ਨੂੰ ਭਾਲਦੇ ਹਨ, ਪਰ ਤੁਸੀਂ ਚਿੰਤਾ ਨਾ ਕਰੋ ਕਿਉਂਕਿ ਤੁਹਾਡਾ ਸੁਰਗੀ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਚੀਜ਼ਾਂ ਦੀ ਲੋੜ ਹੈ।"

Zechariah 9 illustration - Zechariah Chapter 9

16ਪਰ ਸਭ ਤੋਂ ਪਹਿਲਾਂ, ਤੁਹਾਨੂੰ ਪਰਮੇਸ਼ੁਰ ਦੇ ਰਾਜ ਅਤੇ ਉਸ ਦੇ ਧਰਮ ਦੀ ਇੱਛਾ ਕਰਨੀ ਚਾਹੀਦੀ ਹੈ। ਫ਼ਿਰ ਇਹ ਸਭ ਵਸਤਾਂ ਵੀ ਤੁਹਾਨੂੰ ਦੇ ਦਿੱਤੀਆਂ ਜਾਣਗੀਆਂ।"

17ਸੋ ਤੁਸੀਂ ਭਲਕੇ ਦੇ ਲਈ ਚਿੰਤਾ ਨਾ ਕਰੋ। ਇਹ ਆਪਣੇ ਬਾਰੇ ਆਪੇ ਹੀ ਚਿੰਤਾ ਕਰੇਗਾ, ਅੱਜ ਦੇ ਲਈ ਅੱਜ ਦਾ ਦੁੱਖ ਹੀ ਬਥੇਰਾ ਹੈ।"

Chapter Complete

You have read Zechariah 9

17 verses